ਪੰਜਾਬ 'ਚ ਹੜ੍ਹਾਂ ਕਾਰਨ ਮ੍ਰਿਤਕਾਂ ਦੀ ਸੰਖਿਆ 46 ਤੱਕ ਪਹੁੰਚੀ
By Admin

ਚੰਡੀਗੜ੍ਹ, 6 ਸਤੰਬਰ - ਪੰਜਾਬ ਵਿੱਚ ਹੜ੍ਹਾਂ ਕਾਰਨ ਮ੍ਰਿਤਕਾਂ ਦੀ ਗਿਣਤੀ 46 ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਸੂਬੇ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਸਾਂਝੀ ਕੀਤੀ। ਹੜ੍ਹਾਂ ਨੇ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ, ਜਿਸ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਹਨ। ਸਰਕਾਰ ਨੇ ਪੀੜਤਾਂ ਦੀ ਸਹਾਇਤਾ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ ਅਤੇ ਹਸਪਤਾਲਾਂ ਵਿੱਚ ਜ਼ਖਮੀਆਂ ਦੇ ਇਲਾਜ ਦੀਆਂ ਸਹੂਲਤਾਂ ਵਧਾਈਆਂ ਜਾ ਰਹੀਆਂ ਹਨ।